ਦਿਲ ਦਹਿਲਾ ਦੇਣ ਵਾਲੀ ਘਟਨਾ, ਬੇਰਹਿਮੀ ਨਾਲ ਕਤਲ ਕਰਕੇ ਲਾਸ਼ ਸੁੱਟੀ ਸੜਕ ਕਿਨਾਰੇ

ਤਰਨਤਾਰਨ : ਤੇਜ਼ਧਾਰ ਹਥਿਆਰਾਂ (Sharp weapons) ਨਾਲ ਇਕ ਵਿਅਕਤੀ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਲਾਸ਼ ਨੂੰ ਸੜਕ ਕਿਨਾਰੇ ਸੁੱਟ ਦਿੱਤਾ ਗਿਆ। ਥਾਣਾ ਹਰੀਕੇ ਦੀ ਪੁਲਿਸ (Harike police station)  ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਵਿੱਚ ਲੱਗੀ ਹੋਈ ਹੈ।ਥਾਣਾ ਹਰੀਕੇ ਦੇ ਇੰਚਾਰਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਗੁਰਦੁਆਰਾ ਬਾਬਾ ਬਿਧੀ ਚੰਦ ਨੇੜੇ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ। ਸ਼ਨਾਖਤ ਲਈ ਲਾਸ਼ ਨੂੰ ਸਿਵਲ ਹਸਪਤਾਲ ਪੱਟੀ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਗਰਦਨ ਅਤੇ ਪੇਟ ‘ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਗਏ ਸਨ।