ਪੰਜਾਬ ‘ਚ ਫਿਰ ਆਈ ਬੇਅਦਬੀ ਦੀ ਘਟਨਾ ਸਾਹਮਣੇ

ਫਗਵਾੜਾ : ਪੰਜਾਬ ਦੇ ਕਪੂਰਥਲਾ (Kapurthala) ਜ਼ਿਲ੍ਹੇ ਦੇ ਫਗਵਾੜਾ (Phagwara) ਸ਼ਹਿਰ ‘ਚ ਇਕ ਵਾਰ ਫਿਰ ਬੇਅਦਬੀ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ, ਜਿਸ ਕਾਰਨ ਫਗਵਾੜਾ ਦੇ ਸਿੱਖ ਭਾਈਚਾਰੇ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਅੱਜ ਫਗਵਾੜਾ ਦੇ ਵਰਿੰਦਰ ਨਗਰ ਪਾਰਕ ਨੇੜੇ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਏ ਮਿਲੇ ਹਨ, ਜਿਸ ਦੀ ਸੂਚਨਾ ਆਸਪਾਸ ਦੇ ਲੋਕਾਂ ਵੱਲੋਂ ਪੁਲਿਸ ਨੂੰ ਦਿੱਤੀ ਗਈ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ਦੀ ਜਾਣਕਾਰੀ ਸਿੱਖ ਸੰਗਤ ਨੂੰ ਵੀ ਮਿਲੀ, ਜਿਸ ਤੋਂ ਬਾਅਦ ਵੱਡੀ ਗਿਣਤੀ ‘ਚ ਸਿੱਖ ਸੰਗਤ ਮੌਕੇ ‘ਤੇ ਇਕੱਠੀ ਹੋ ਗਈ।ਸੰਗਤ ਦੇ ਪੁੱਜਣ ਉਪਰੰਤ ਸ੍ਰੀ ਗੁਟਕਾ ਸਾਹਿਬ ਦੇ ਅੰਗ ਕੂੜੇ ਦੇ ਢੇਰ ਵਿੱਚੋਂ ਚੁੱਕੇ ਗਏ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ‘ਚ ਇਕ ਵਾਰ ਬੰਗਾ ਰੋਡ ‘ਤੇ ਇਸ ਤਰ੍ਹਾਂ ਨਾਲ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ, ਜਿਸ ਦੇ ਦੋਸ਼ੀ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗ ਸਕੇ ਹਨ।ਅੱਜ ਫਗਵਾੜਾ ‘ਚ ਇਕ ਵਾਰ ਫਿਰ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਸਿੱਖ ਜਥੇਬੰਦੀਆਂ ਨੇ ਵੀ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਲੋਕ ਆਪਣੇ ਘਰਾਂ ‘ਚ ਸ਼੍ਰੀ ਗੁਟਕਾ ਸਾਹਿਬ ਨਹੀਂ ਰੱਖ ਸਕਦੇ ਤਾਂ ਉਹ ਇਸ ਨੂੰ ਗੁਰੂਦੁਆਰਾ ਸਾਹਿਬ ‘ਚ ਜਮ੍ਹਾ ਕਰਵਾਉਣ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਗਵਾੜਾ ਦੇ ਐਸ.ਪੀ. ਸਮੇਤ ਹੋਰ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।