ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਆਏ ਅੱਗੇ

ਤਲਵੰਡੀ ਸਾਬੋ: ਅੱਜ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ (Union Minister Gajendra Shekhawat) ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Akal Takht Jathedar Giani Harpreet Singh) ਨਾਲ ਮੁਲਾਕਾਤ ਕੀਤੀ। ਜਾਣਕਾਰੀ ਮੁਤਾਬਕ ਗਜੇਂਦਰ ਸ਼ੇਖਾਵਤ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਫਾਰਮ ਭਰਿਆ, ਇਸ ਦੇ ਨਾਲ ਹੀ ਉਹ ਬੰਦੀ ਸਿੱਖਾਂ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਹਿੱਸਾ ਬਣੇ ਹਨ।ਦੱਸ ਦੇਈਏ ਕਿ ਤਲਵੰਡੀ ਸਾਬੋ ‘ਚ ਦੋਵਾਂ ਵਿਚਾਲੇ ਮੁਲਾਕਾਤ ਹੋਈ ਸੀ। ਇਸ ਮੀਟਿੰਗ ਦੌਰਾਨ ਪੰਜਾਬ ਦੇ ਕਈ ਭਾਜਪਾ ਆਗੂ ਵੀ ਮੌਜੂਦ ਸਨ। ਤੁਹਾਨੂੰ ਦੱਸ ਦੇਈਏ ਕਿ ਗਜੇਂਦਰ ਸ਼ੇਖਾਵਤ ਕੇਂਦਰੀ ਜਲ ਸ਼ਕਤੀ ਮੰਤਰੀ ਹਨ।