ਗੋਲ਼ੀ ਲੱਗਣ ਕਾਰਨ ਸਬ-ਇੰਸਪੈਕਟਰ ਗੰਭੀਰ ਜ਼ਖ਼ਮੀ

ਬਟਾਲਾ : ਗੋਲੀ ਲੱਗਣ ਕਾਰਨ ਸਬ-ਇੰਸਪੈਕਟਰ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਵਿਭਾਗ ਬਟਾਲਾ ‘ਚ ਕੰਮ ਕਰਦੇ ਸਬ-ਇੰਸਪੈਕਟਰ ਹਰਜੀਤ ਸਿੰਘ ਅੱਜ ਪੁਲਿਸ ਲਾਈਨ ਬਟਾਲਾ ਵਿਖੇ ਆਪਣਾ ਸਰਕਾਰੀ ਰਿਵਾਲਵਰ ਸਾਫ ਕਰਵਾ ਰਿਹਾ ਸੀ ਤਾਂ ਅਚਾਨਕ ਰਿਵਾਲਵਰ ‘ਚੋਂ ਗੋਲੀ ਚੱਲੀ ਜੋ ਉਸ ਦੀ ਠੋਡੀ ‘ਚ ਲੱਗੀ ਅਤੇ ਉਹ ਗੰਭੀਰ ਜ਼ਖਮੀ ਹੋ ਗਿਆ। ਡੀ.ਐਸ.ਪੀ ਨੇ ਦੱਸਿਆ ਕਿ ਇਸ ਸਬੰਧੀ ਸੂਚਨਾ ਮਿਲਦਿਆਂ ਹੀ ਉਨ੍ਹਾਂ ਤੁਰੰਤ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਰਾਹੀਂ ਬਟਾਲਾ ਦੇ ਜੌਹਲ ਹਸਪਤਾਲ ‘ਚ ਹਰਜੀਤ ਸਿੰਘ ਐਸ.ਆਈ ਨੂੰ ਤੁਰੰਤ ਇਲਾਜ ਲਈ ਦਾਖਲ ਕਰਵਾਇਆ ਗਿਆ।