ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਰਾਜਾ ਵੜਿੰਗ ਨੇ ਟਵੀਟ ਕਰਕੇ ਕਹੀ ਇਹ ਗੱਲ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇੱਕ ਟਵੀਟ ਵਿੱਚ ਸਰਕਾਰ ਨੂੰ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ ਜਲਦ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਦੀ ਰਿਹਾਈ ਬਾਰੇ ਜਲਦੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਇਨਸਾਫ਼ ਦੇ ਮਾਮਲੇ ਵਿੱਚ ਬਿਨ੍ਹਾਂ ਕਿਸੇ ਪੱਖਪਾਤ ਤੋਂ ਵਿਚਾਰਿਆ ਜਾਣਾ ਚਾਹੀਦਾ ਹੈ।ਦੱਸ ਦੇਈਏ ਕਿ ਨਵਜੋਤ ਸਿੱਧੂ ਰੋਡ ਰੇਜ ਕੇਸ ਕਾਰਨ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਉਹ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਿਹਾ ਹੈ। ਉਸ ਨੂੰ ਜੇਲ੍ਹ ਵਿੱਚ ਕਲਰਕ ਵਜੋਂ ਕੰਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਕਾਂਗਰਸ ਨੂੰ ਸਿੱਧੂ ਦੀ ਰਿਹਾਈ ਦੀ ਉਮੀਦ ਸੀ ਪਰ ਅਜਿਹਾ ਨਹੀਂ ਹੋਇਆ।