ਪੰਜਾਬ ਸਰਕਾਰ ਨੇ ਜਾਰੀ ਕੀਤੀ ਮਾਰਕੀਟ ਕਮੇਟੀ ਦੇ 13 ਚੇਅਰਮੈਨਾਂ ਦੀ ਸੂਚੀ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਮਾਰਕੀਟ ਕਮੇਟੀ (market committee) ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਉਨ੍ਹਾਂ ਨੇ ਸਾਰੇ ਚੇਅਰਮੈਨਾਂ (chairmen) ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਸੀ.ਐਮ ਮਾਨ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਇਸ ਜ਼ਿੰਮੇਵਾਰੀ ਨੂੰ ਲੋਕਾਂ ਦੀਆਂ ਉਮੀਦਾਂ ਤੋਂ ਵੱਧ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਓਗੇ। ਰੰਗਲਾ ਪੰਜਾਬ ਦੀ ਟੀਮ ਵਿੱਚ ਤੁਹਾਡਾ ਸੁਆਗਤ ਹੈ।