ਬਠਿੰਡਾ CIA ਸਟਾਫ ਨੂੰ ਮਿਲੀ ਵੱਡੀ ਕਾਮਯਾਬੀ

ਬਠਿੰਡਾ : ਬਠਿੰਡਾ ਦੀ ਸੀਆਈਏ ਸਟਾਫ਼ (Bathinda CIA staff) 2 ਬਠਿੰਡਾ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਨਾਜਾਇਜ਼ ਅਸਲਾ ਸਪਲਾਈ ਕਰਨ ਵਾਲੇ ਦੋ ਵਿਅਕਤੀਆਂ ਨੂੰ 10 ਪਿਸਤੌਲਾਂ ਅਤੇ 39 ਜਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਉਕਤ ਵਿਅਕਤੀਆਂ ਅਤੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਕਥਿਤ ਦੋਸ਼ੀਆਂ ਖ਼ਿਲਾਫ਼ ਨਾਜਾਇਜ਼ ਅਸਲਾ ਸਪਲਾਈ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਸਬੰਧੀ ਬਠਿੰਡਾ ਪੁਲਿਸ ਨੇ ਮੱਧ ਪ੍ਰਦੇਸ਼ ਪੁਲਿਸ ਨੂੰ ਪੱਤਰ ਵੀ ਲਿਖਿਆ ਹੈ।