CM ਮਾਨ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀ ਦਿੱਤੀ ਵਧਾਈ

ਚੰਡੀਗੜ੍ਹ: ਅੱਜ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ (Sri Guru Ravidas Maharaj) ਦਾ ਪ੍ਰਕਾਸ਼ ਦਿਹਾੜਾ ਪੂਰੇ ਪੰਜਾਬ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟਵੀਟ ਕਰਕੇ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ- ਗੁਰੂ ਰਵਿਦਾਸ ਜੀ ਮਹਾਰਾਜ…ਜਿਨ੍ਹਾਂ ਸਾਰੀ ਉਮਰ ਸਮਾਜ ਦੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ…ਪਰਮਾਤਮਾ ਦੀ ਭਜਨ-ਬੰਦਗੀ ਕਰਦਿਆਂ ਵਾਕ ਤੇ ਰਾਗ ਉਚਾਰੇ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ‘ਚ ਵੀ ਦਰਜ ਨੇ…ਬਰਾਬਰਤਾ ਦਾ ਹੋਕਾ ਦਿੱਤਾ… ਅੱਜ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ…