ਸੜਕ ਹਾਦਸੇ ‘ਚ 2 ਨੌਜਵਾਨਾਂ ਦੀ ਮੌਤ, ਮੌਤ ਦੀ ਖ਼ਬਰ ਸੁਣ ਦਾਦੀ ਦੀ ਵੀ ਹੋਈ ਮੌਤ

ਕਪੂਰਥਲਾ: ਬੇਗੋਵਾਲ ਵਿੱਚ ਮੋਟਰਸਾਈਕਲ ਦੀ ਘੋੜੇ ਨਾਲ ਟੱਕਰ ਹੋਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਕਰਨ ਵਾਸੀ ਫਤਿਹਗੜ੍ਹ ਬੇਗੋਵਾਲ ਅਤੇ ਸੰਦੀਪ ਵਾਸੀ ਡਿਮੋਰੀ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ।ਜਾਣਕਾਰੀ ਅਨੁਸਾਰ ਦੋਵੇਂ ਦੇਰ ਰਾਤ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ ਕਿ ਰਸਤੇ ‘ਚ ਅਚਾਨਕ ਉਨ੍ਹਾਂ ਦੀ ਟੱਕਰ ਇਕ ਘੋੜੇ ਨਾਲ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਘੋੜੇ ਦੀ ਵੀ ਮੌਤ ਹੋ ਗਈ। ਕਰਨ ਦੀ ਮੌਤ ਦੀ ਖ਼ਬਰ ਸੁਣ ਕੇ ਉਸ ਦੀ ਦਾਦੀ ਸਦਮਾ ਬਰਦਾਸ਼ਤ ਨਾ ਕਰ ਸਕੀ ਅਤੇ ਉਸ ਦੀ ਵੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰਕ ਮੈਂਬਰ ਰਣਜੀਤ ਸਿੰਘ ਦੇ ਬਿਆਨਾਂ ‘ਤੇ 174 ਦੀ ਕਾਰਵਾਈ ਕੀਤੀ ਹੈ।