ਬਹਿਬਲ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਹੋਈ ਮੁਲਤਵੀ

ਫਰੀਦਕੋਟ: ਬਹਿਬਲ ਗੋਲੀ ਕਾਂਡ ਮਾਮਲੇ (Behbal Golikand case) ਦੀ ਸੁਣਵਾਈ ਇੱਥੋਂ ਦੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ (Judge Rajiv Kalra) ਦੀ ਅਦਾਲਤ ਵਿੱਚ ਹੋਈ। ਕੋਟਕਪੂਰਾ ਗੋਲੀਬਾਰੀ ਦੀ ਜਾਂਚ ਅਧੂਰੀ ਹੋਣ ਕਾਰਨ ਸੁਣਵਾਈ 29 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ ਗਈ ਹੈ।ਹਾਈਕੋਰਟ ਨੇ ਬਹਿਬਲ ਅਤੇ ਕੋਟਕਪੂਰਾ ਗੋਲੀਕਾਂਡ ਦੀ ਸੁਣਵਾਈ ਇਕੱਠੇ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਨਾਮਜ਼ਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ ਜਿਨ੍ਹਾਂ ਨੂੰ ਛੋਟ ਦਿੱਤੀ ਗਈ ਜਦਕਿ ਪੰਕਜ ਬਾਂਸਲ ਅਦਾਲਤ ਵਿੱਚ ਹਾਜ਼ਰ ਸਨ।