ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਹਾਸਲ ਕੀਤਾ 8 ਦਿਨ ਦਾ ਰਿਮਾਂਡ

ਮੋਹਾਲੀ : ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਨੂੰ ਐੱਸ.ਐੱਸ.ਓ.ਸੀ ਵੱਲੋਂ ਮੋਹਾਲੀ ਅਦਾਲਤ ਵਿੱਚ ਪੇਸ਼ ਕਰਕੇ 8 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕਾ ਸਥਿਤ ਇੱਕ ਬਦਨਾਮ ਗੈਂਗਸਟਰ ਨਾਲ ਬੀ.ਕੇ.ਆਈ./ਐਸ.ਐਫ.ਜੇ. ਦੇ ਕਾਰਕੁਨ ਅੰਮ੍ਰਿਤਪਾਲ ਸਿੰਘ ਬੱਲ, ਇੱਕ ਮਾਡਿਊਲ ਦਾ ਸਫਲਤਾਪੂਰਵਕ ਪਰਦਾਫਾਸ਼ ਕਰਨ ਤੋਂ ਬਾਅਦ, ਉਸਦੇ ਤਿੰਨ ਸਾਥੀਆਂ ਨੂੰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਦੀ ਮੋਹਾਲੀ ਯੂਨਿਟ ਨੇ ਪਿਛਲੇ ਹਫਤੇ ਗ੍ਰਿਫਤਾਰ ਕੀਤਾ ਸੀ ਅਤੇ ਮੋਹਾਲੀ ਪੁਲਿਸ ਨੇ 31 ਜਨਵਰੀ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਬਠਿੰਡਾ ਜੇਲ੍ਹ ਤੋਂ ਵਾਰੰਟ ‘ਤੇ ਪੇਸ਼ ਕਰਕੇ ਇੱਥੇ ਲਿਆਂਦਾ ਗਿਆ ਸੀ। ਐਸਐਸਓਸੀ ਨੇ ਮੁੜ ਅਦਾਲਤ ਵਿੱਚ ਪੇਸ਼ ਕਰਕੇ 8 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ।