CM ਮਾਨ ਨੇ ਇਸ ਇੰਟਰਨੈਸ਼ਨਲ ਏਅਰਪੋਰਟ ਨੂੰ ਲੈ ਕੇ ਵਿਧਾਨ ਸਭਾ ‘ਚ ਰੱਖਿਆ ਪ੍ਰਸਤਾਵ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਸੈਸ਼ਨ ਦੇ ਆਖਰੀ ਦਿਨ ਕਾਰਵਾਈ ਜਾਰੀ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਮਾਨਯੋਗ ਸਪੀਕਰ ਅੱਗੇ ਪ੍ਰਸਤਾਵ ਪੇਸ਼ ਕੀਤਾ ਹੈ। ਉਨ੍ਹਾਂ ਨੇ ਪ੍ਰਸਤਾਵ ਦੇ ਜ਼ਰੀਏ ਸਦਨ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਜੋ ਜ਼ਿਲ੍ਹਾ ਲੁਧਿਆਣਾ ਵਿੱਚ ਬਣਾਇਆ ਜਾ ਰਿਹਾ ਹੈ ਉਸ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰਰਾਸ਼ਟਰੀ ਹਵਾਈ ਅੱਡਾ ਰੱਖਣ ਲਈ ਸ਼ਹਿਰੀ ਹਵਾਬਾਜ਼ੀ ਮੰਤਰਾਲਾ ਭਾਰਤ ਸਰਕਾਰ ਨੂੰ ਭੇਜਣ ਦੀ ਸਿਫਾਰਸ਼ ਕਰਦੇ ਹਾਂ।ਪ੍ਰਸਤਾਵ ਦੱਸ ਦਈਏ ਕਿ ਸਦਨ ‘ਚ ਇਸ ਮੁੱਦੇ ‘ਤੇ ਬਹਿਸ ਚੱਲ ਰਹੀ ਹੈ।ਮਾਣਯੋਗ ਸਪੀਕਰ ਨੇ ਲੁਧਿਆਣਾ ਵਿਖੇ ਉਸਾਰੇ ਜਾ ਰਹੇ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਅੰਤਰ, ਤ੍ਰਿਏਕ ਹਵਾਈ ਅੱਡਾ ਰੱਖਣ ਲਈ ਭਾਰਤੀ ਹਵਾਈ ਸੈਨਾ ਸਟੇਸ਼ਨ ਹਲਵਾਰਾ ਜ਼ਿਲ੍ਹਾ, ਭਾਰਤ ਸਰਕਾਰ, ਸ਼ਹਿਰੀ ਹਵਾਬਾਜ਼ੀ ਮੰਤਰਾਲੇ ਕੋਲ ਸਿਫ਼ਾਰਸ਼ ਕਰਨ ਲਈ ਮਤਾ ਪੇਸ਼ ਕੀਤਾ। ਤੁਹਾਨੂੰ ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਸਰਾਭਾ ਨਗਰ, ਜ਼ਿਲ੍ਹਾ ਲੁਧਿਆਣਾ ਵਿੱਚ ਹੋਇਆ ਸੀ। ਉਨ੍ਹਾਂ ਨੂੰ 16 ਨਵੰਬਰ 1915 ਨੂੰ ਲਾਹੌਰ ਦੀ ਕੇਂਦਰੀ ਜੇਲ੍ਹ ਵਿੱਚ ਫਾਂਸੀ ਦਿੱਤੀ ਗਈ। ਸ਼ਹੀਦ ਕਰਤਾਰ ਸਰਾਭਾ ਕਹਿੰਦੇ ਸਨ, ਜੇਕਰ ਦੇਸ਼ ਲਈ ਹਜ਼ਾਰਾਂ ਜਾਨਾਂ ਕੁਰਬਾਨ ਕਰਨੀਆਂ ਪਈਆਂ ਤਾਂ ਉਹ ਜ਼ਰੂਰ ਕਰਨਗੇ।