ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੀ ਪੁਲਿਸ

ਚੰਡੀਗੜ੍ਹ : ਪੰਜਾਬ ਪੁਲਿਸ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਫੜਨ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਲਈ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕੀਤੀ ਗਈ ਹੈ।ਇਸ ਦੇ ਨਾਲ ਹੀ ਖ਼ਬਰ ਆ ਰਹੀ ਹੈ ਕਿ DSP ਬਾਬਾ ਬਕਾਲਾ ਅਤੇ DSP ਪਰਮਿੰਦਰ ਕੌਰ ਪਿੰਡ ਜੱਲੂਪੁਰ ਖੇੜਾ (Village Jallupur Khera) ਅੰਮ੍ਰਿਤਪਾਲ ਦੇ ਘਰ ਪਹੁੰਚ ਗਏ ਹਨ। ਜਿੱਥੇ ਉਹ ਉਨ੍ਹਾਂ ਦੇ ਪਰਿਵਾਰ ਨਾਲ ਗੱਲਬਾਤ ਕਰ ਰਹੀ ਹੈ।