ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਤੱਕ ਹੋ ਸਕਦੇ ਹਨ ਰਿਹਾਅ :ਨਵਜੋਤ ਕੌਰ ਸਿੱਧੂ

ਡੇਰਾਬੱਸੀ: ਨਵਜੋਤ ਕੌਰ ਸਿੱਧੂ (Navjot Kaur Sidhu) ਅੱਜ ਡੇਰਾਬਸੀ ਦੇ ਇਕ ਨਿੱਜੀ ਹਸਪਤਾਲ ‘ਚ ਆਪਣੇ ਕੈਂਸਰ ਸਟੇਜ 2 ਦੀ ਸਰਜਰੀ ਕਰਵਾਉਣ ਲਈ ਪਹੁੰਚੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਰਿਹਾਈ 1 ਅਪ੍ਰੈਲ ਤੱਕ ਹੋ ਸਕਦੀ ਹੈ। ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਅਮਰਿੰਦਰ ਸਿੰਘ ਅਤੇ ਬਾਦਲਾਂ ਦੀ ਸਾਜ਼ਿਸ਼ ਕਾਰਨ ਅੱਜ ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹਨ।ਵੈਸੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ 26 ਜਨਵਰੀ ਨੂੰ ਹੋਣੀ ਸੀ, ਪਰ ਉਹ ਰਿਹਾਈ ਨਹੀਂ ਹੋਈ, ਸੀ.ਐਮ ਨੇ ਮੈਨੂੰ ਨਵਜੋਤ ਸਿੰਘ ਸਿੱਧੂ ਦਾ ਚਰਿੱਤਰ ਸਰਟੀਫਿਕੇਟ ਵੀ ਨਹੀਂ ਦਿੱਤਾ, ਨਹੀਂ ਤਾਂ ਉਸ ਸਰਟੀਫਿਕੇਟ ਦੇ ਆਧਾਰ ‘ਤੇ ਮੈਂ ਰਾਸ਼ਟਰਪਤੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਲਈ ਅਪੀਲ ਕਰ ਸਕਦੀ ਸੀ। ਸਿੱਧੂ ਨੇ ਉਸ ਵਿਅਕਤੀ ਨੂੰ ਹੱਥ ਤੱਕ ਨਹੀਂ ਲਾਇਆ ਜਿਸ ਦੀ ਮੌਤ ਦੇ ਮਾਮਲੇ ‘ਚ  ਨਵਜੋਤ ਸਿੰਘ ਸਿੱਧੂ ਸਲਾਖਾਂ ਪਿੱਛੇ ਹੈ।ਅੰਮ੍ਰਿਤਪਾਲ ਸਿੰਘ ਦੇ ਮੁੱਦੇ ‘ਤੇ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਅਸੀਂ ਇਸ ਮੁੱਦੇ ‘ਤੇ ਸਰਕਾਰ ਦੇ ਨਾਲ ਹਾਂ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਕਾਰ ਨੂੰ ਜੋ ਕਦਮ ਚੁੱਕਣੇ ਚਾਹੀਦੇ ਹਨ, ਉਸ ‘ਚ ਉਨ੍ਹਾਂ ਦਾ ਸਾਥ ਦੇਣਾ ਜ਼ਰੂਰੀ ਹੈ।