ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਦਾ ਹੰਗਾਮਾ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਬਜਟ ਸੈਸ਼ਨ (budget session) ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਵਿਰੋਧੀ ਧਿਰ ਵੱਲੋਂ ਸਦਨ ਵਿੱਚ ਲਗਾਤਾਰ ਹੰਗਾਮਾ ਕੀਤਾ ਜਾ ਰਿਹਾ ਹੈ। ਸਦਨ ਵਿੱਚ ਪ੍ਰਸ਼ਨ ਕਾਲ ਦੌਰਾਨ ਵਿਰੋਧੀ ਧਿਰ ਨਾਅਰੇਬਾਜ਼ੀ ਕਰ ਰਹੀ ਹੈ। ਦੱਸ ਦੇਈਏ ਕਿ ਅੱਜ ਸਦਨ ‘ਚ ਨਸ਼ਾਖੋਰੀ ਅਤੇ ਹੋਰ ਮੁੱਦਿਆਂ ‘ਤੇ ਵੱਡੀ ਬਹਿਸ ਹੋਣੀ ਹੈ।ਵਿਧਾਨ ਸਭਾ ਸੈਸ਼ਨ ਦੌਰਾਨ ਸਵਾਲ-ਜਵਾਬ ਦੀ ਕਾਰਵਾਈ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਸਪੀਕਰ ਦੀ ਕੁਰਸੀ ਅੱਗੇ ਨਾਅਰੇਬਾਜ਼ੀ ਕੀਤੀ। ਮੰਨਿਆ ਜਾ ਰਿਹਾ ਹੈ ਕਿ ਅੱਜ ਕਈ ਪ੍ਰਸਤਾਵਾਂ ‘ਤੇ ਮੋਹਰ ਲੱਗ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਦਨ ਦੀ ਕਾਰਵਾਈ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਮਾਨ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦਾ ਨਾਂ ਬਦਲ ਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਸਬੰਧੀ ਪ੍ਰਸਤਾਵ ਪੇਸ਼ ਕਰ ਸਕਦੇ ਹਨ।