ਪੈਰੋਲ ਮਿਲਣ ਤੋਂ ਬਾਅਦ ਆਪਣੀ ਮਾਂ ਨੂੰ ਹਸਪਤਾਲ ਮਿਲਣ ਪਹੁੰਚੇ ਜਗਦੀਸ਼ ਭੋਲਾ

ਗਿੱਦੜਬਾਹਾ : ਸਿੰਥੈਟਿਕ ਡਰੱਗ ਕੇਸ (synthetic drug case) ਵਿੱਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ (Jagdish Bhola) ਨੂੰ ਪੈਰੋਲ ਮਿਲਣ ’ਤੇ ਅੱਜ ਭਾਰੀ ਸੁਰੱਖਿਆ ਪ੍ਰਬੰਧਾਂ ਦਰਮਿਆਨ ਗਿੱਦੜਬਾਹਾ ਲਿਆਂਦਾ ਗਿਆ। ਜ਼ਿਕਰਯੋਗ ਹੈ ਕਿ ਜਗਦੀਸ਼ ਭੋਲਾ ਦੀ ਮਾਤਾ ਬਲਤੇਜ ਕੌਰ ਗਿੱਦੜਬਾਹਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਸ ਮੌਕੇ ਗੱਲਬਾਤ ਕਰਦਿਆਂ ਜਗਦੀਸ਼ ਭੋਲਾ ਨੇ ਦੱਸਿਆ ਕਿ ਉਸ ਨੇ ਮਾਣਯੋਗ ਅਦਾਲਤ ਤੋਂ ਦੋ ਮਹੀਨੇ ਲਈ ਪੈਰੋਲ ਦਾ ਸਮਾਂ ਮੰਗਿਆ ਸੀ, ਪਰ ਉਸ ਨੂੰ ਸਿਰਫ਼ ਇੱਕ ਦਿਨ ਲਈ ਕੁਝ ਘੰਟਿਆਂ ਦੀ ਪੈਰੋਲ ਦਿੱਤੀ ਗਈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਿਨ੍ਹਾਂ ਨੂੰ 15 ਸਾਲ ਦੀ ਸਜ਼ਾ ਹੋਈ ਹੈ, ਉਨ੍ਹਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ। ਉਸ ਨੇ ਕਿਹਾ ਕਿ ਉਸ ਦੀ ਸਜ਼ਾ 12 ਸਾਲ ਹੋਣ ਦੇ ਬਾਵਜੂਦ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਗਈ। ਉਨ੍ਹਾਂ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਬਾਰੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਚੱਲ ਰਹੇ ਕੇਸਾਂ ਦੇ ਸਬੰਧ ‘ਚ ਸੀ.ਬੀ.ਆਈ. ਜਾਂਚ ਹੋਣੀ ਚਾਹੀਦੀ ਹੈ ਅਤੇ ਜੇਕਰ ਉਹ ਜਾਂਚ ਵਿੱਚ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਫਾਂਸੀ ਦੇ ਦਿੱਤੀ ਜਾਵੇ।