ਕੋਟਕਪੂਰਾ ਗੋਲੀਕਾਂਡ: ਸਾਬਕਾ ਆਈ.ਜੀ. ਉਮਰਾਨੰਗਲ ਨੇ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ

ਫਰੀਦਕੋਟ: ਕੋਟਕਪੂਰਾ ਗੋਲੀ ਕਾਂਡ (Kotakpura Golikand) ਵਿੱਚ ਨਾਮ ਆਉਣ ਤੋਂ ਬਾਅਦ ਸਾਬਕਾ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ (Former IG Paramraj Singh Umranangal) ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਅਗਾਊਂ ਜ਼ਮਾਨਤ ਦਾ ਸਹਾਰਾ ਲੈ ਕੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਉਮਰਾਨੰਗਲ ਦੀ ਜ਼ਮਾਨਤ ਅਰਜ਼ੀ ‘ਤੇ 20 ਮਾਰਚ ਨੂੰ ਸੁਣਵਾਈ ਹੋਵੇਗੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਇਨ੍ਹਾਂ ਅਰਜ਼ੀਆਂ ’ਤੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ ਕਿ ਕੇਸ ਨਾਲ ਸਬੰਧਤ ਰਿਕਾਰਡ 20 ਮਾਰਚ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।