ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ, ਪੰਜਾਬ ਸਰਕਾਰ ਨੇ ਕੇਂਦਰ ਨੂੰ ਭੇਜੀ ਅੰਤਰਿਮ ਰਿਪੋਰਟ

ਫਿਲਹਾਲ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰਨ ਲਈ ਮੁੱਖ ਮੰਤਰੀ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ, ਜਿਸ ਤੋਂ ਬਾਅਦ ਸਬੰਧਤ ਅਧਿਕਾਰੀਆਂ ਨੂੰ ਸੁਣਨ ਦਾ ਮੌਕਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦਾ ਪੱਖ ਜਾਣਿਆ ਜਾਵੇਗਾ। ਜ਼ਿਕਰਯੋਗ ਹੈ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੂੰ ਪੱਤਰ ਲਿਖ ਕੇ ਸਬੰਧਤ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਰਿਪੋਰਟ ਦੇਣ ਲਈ ਕਿਹਾ ਸੀ।