ਗੈਂਗਸਟਰ ਗੋਲਡੀ ਬਰਾੜ ਨੇ ਰੰਧਾਵਾ ਨੂੰ ਦਿੱਤੀ ਇਹ ਧਮਕੀ

ਬਟਾਲਾ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੂੰ ਗੈਂਗਸਟਰ ਗੋਲਡੀ ਬਰਾੜ (gangster Goldy Brar) ਨੇ ਧਮਕੀ ਦਿੰਦੇ ਹੋਏ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਜੋ ਕਹਿ ਰਿਹਾ ਹੈ, ਉਹ ਸਰਾਸਰ ਗ਼ਲਤ ਹੈ ਅਤੇ ਸਾਡੇ ਕੋਲ ਬੋਲਣ ਲਈ ਬਹੁਤ ਕੁਝ ਹੈ, ਸਾਨੂੰ ਮਜਬੂਰ ਨਾ ਕਰੋ। ਇਸ ਲਈ ਵੇਟ ਐਂਡ ਵਾਚ।ਇਸ ਸਬੰਧ ’ਚ ਜਦੋਂ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਧਮਕੀਆਂ ਤੋਂ ਨਹੀਂ ਡਰਦੇ ਅਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਪੁੱਛਣਾ ਚਾਹੁੰਦੇ ਹਨ ਕਿ ਕੀ ਗੋਲਡੀ ਬਰਾੜ ਪੰਜਾਬ ਪੁਲਸ ਦੀ ਹਿਰਾਸਤ ’ਚ ਹੈ ਜਾਂ ਨਹੀਂ ਕਿਉਂਕਿ ਕੁਝ ਸਮਾਂ ਪਹਿਲਾਂ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਗੋਲਡੀ ਬਰਾੜ ਨੂੰ ਅਮਰੀਕਾ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਜੇਕਰ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤਾਂ ਫਿਰ ਉਹ ਕਿੱਥੋਂ ਧਮਕੀ ਦੇ ਰਿਹਾ ਹੈ।