CM ਮਾਨ ਅੱਜ ਵੱਲਾ ਵਿਖੇ ਰੇਲਵੇ ਓਵਰ ਬ੍ਰਿਜ ਦਾ ਕਰਨਗੇ ਉਦਘਾਟਨ

ਚੰਡੀਗੜ੍ਹ: ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਅੰਮ੍ਰਿਤਸਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇਗਾ। ਅੱਜ ਮੁੱਖ ਮੰਤਰੀ ਭਗਵੰਤ ਮਾਨ ਵੱਲਾ (Vallah) ਵਿਖੇ ਰੇਲਵੇ ਓਵਰ ਬ੍ਰਿਜ (Railway over bridge) ਦਾ ਉਦਘਾਟਨ ਕਰਨਗੇ। ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਰੇਲਵੇ ਕਰਾਸਿੰਗ ਦੇ ਜਾਮ ਤੋਂ ਰਾਹਤ ਮਿਲੇਗੀ। ਦੱਸ ਦੇਈਏ ਕਿ ਇਹ ਰੇਲਵੇ ਓਵਰ ਬ੍ਰਿਜ ਕਰੀਬ 33 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਦਾ ਉਦਘਾਟਨ ਅੱਜ ਮੁੱਖ ਮੰਤਰੀ ਸਵੇਰੇ 11 ਵਜੇ ਕਰਨਗੇ।