ਅੰਮ੍ਰਿਤਪਾਲ ਖ਼ਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ

ਮੋਗਾ : ਮੋਗਾ (Moga) ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਪੁਲਿਸ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਹੈ। ਪੰਜਾਬ ਪੁਲਿਸ (Punjab Police) ਅੰਮ੍ਰਿਤਪਾਲ ਦੀਆਂ ਗੱਡੀਆਂ ਦਾ ਪਿੱਛਾ ਕਰ ਰਹੀ ਹੈ। ਸੂਤਰਾਂ ਮੁਤਾਬਕ ਜਲੰਧਰ ਦੇ ਮਹਿਤਪੁਰ ਇਲਾਕੇ ‘ਚ ਅੰਮ੍ਰਿਤਪਾਲ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਇਸ ਦੌਰਾਨ ਅੰਮ੍ਰਿਤਪਾਲ ਦੀ ਕਾਰ ਉਥੋਂ ਰਵਾਨਾ ਹੋ ਗਈ। ਪੁਲਿਸ ਸ਼ਾਹਕੋਟ ਵਿੱਚ ਅੰਮ੍ਰਿਤਪਾਲ ਦਾ ਪਿੱਛਾ ਕਰ ਰਹੀ ਹੈ। ਜਾਣਕਾਰੀ ਮੁਤਾਬਕ ਰਾਮਪੁਰਾਫੂਲ ਦੇ ਮਮਦੋਟ ‘ਚ ਅੰਮ੍ਰਿਤਪਾਲ ਦਾ ਪ੍ਰੋਗਰਾਮ ਸੀ, ਉਥੇ ਅੰਮ੍ਰਿਤਪਾਲ ਨਹੀਂ ਪਹੁੰਚਿਆ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਨੇ ਸਵੇਰੇ 9.30 ਵਜੇ ਪਹੁੰਚਣਾ ਸੀ।ਦੱਸ ਦੇਈਏ ਕਿ ਮੋਗਾ ‘ਚ ਕਾਫੀ ਹੰਗਾਮਾ ਹੋਇਆ। ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਸੀ। ਇਸ ਦੌਰਾਨ ਅਧਿਕਾਰੀ ਤੇ ਕਰਮਚਾਰੀ ਮੌਕੇ ‘ਤੇ ਮੌਜੂਦ ਸਨ। ਵਾਹਨਾਂ ਦੀ ਛਾਣਬੀਣ ਅਤੇ ਚੈਕਿੰਗ ਕੀਤੀ ਗਈ। ਅਰਧ ਸੈਨਿਕ ਬਲ ਵੀ ਤਾਇਨਾਤ ਕੀਤੇ ਗਏ ਹਨ। ਇਸ ਦੌਰਾਨ ਪੰਜਾਬ ਪੁਲਿਸ ਵੱਡੀ ਕਾਰਵਾਈ ਦੀ ਤਿਆਰੀ ਕਰ ਰਹੀ ਸੀ।