ਅੰਮ੍ਰਿਤਪਾਲ ਸਿੰਘ ‘ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਪੁਲਿਸ ਨੇ ਅੱਜ ਨਕੋਦਰ ਨੇੜਿਓਂ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਗ੍ਰਿਫ਼ਤਾਰ ਕੀਤਾ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੇ ਅੰਮ੍ਰਿਤਪਾਲ ਸਿੰਘ ਬਾਰੇ ਵੱਡਾ ਬਿਆਨ ਦਿੰਦੇ ਹੋਏ ਟਵੀਟ ਕੀਤਾ ਕਿ ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ। ਚਾਹੇ ਮਜਬੂਰੀ ਵੱਸ ਹੋਵੇ, ਪੰਜਾਬ ਪੁਲਿਸ ਆਪਣਾ ਕੰਮ ਕਰ ਰਹੀ ਹੈ। ਸਾਰੇ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਬੇਨਤੀ ਕੀਤੀ ਜਾਂਦੀ ਹੈ।