ਅੰਮ੍ਰਿਤਪਾਲ ਸਿੰਘ ‘ਤੇ ਹੋ ਸਕਦੀ ਹੈ ਵੱਡੀ ਕਾਰਵਾਈ

ਚੰਡੀਗੜ੍ਹ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੀ ਜਲੰਧਰ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ‘ਤੇ ਐਨ.ਐਸ.ਏ. (ਰਾਸ਼ਟਰੀ ਸੁਰੱਖਿਆ ਐਕਟ) ਲਗਾਇਆ ਜਾ ਸਕਦਾ ਹੈ।ਅਸਲ ਵਿੱਚ ਐਨ.ਐਸ.ਏ ਕਾਨੂੰਨ ਦਾ ਮਤਲਬ ਹੈ ਕਿ ਇਸ ਕਾਨੂੰਨ ਦੇ ਤਹਿਤ ਕਿਸੇ ਨੂੰ ਵੀ 12 ਮਹੀਨਿਆਂ ਲਈ ਹਿਰਾਸਤ ਵਿਚ ਰੱਖਿਆ ਜਾ ਸਕਦਾ ਹੈ ਜਾਂ 3-3 ਮਹੀਨਿਆਂ ਲਈ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਜੇਕਰ ਪ੍ਰਸ਼ਾਸਨ ਨੂੰ ਲੱਗਦਾ ਹੈ ਕਿ ਉਕਤ ਵਿਅਕਤੀ ਕਾਰਨ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਪੈਦਾ ਹੋ ਰਿਹਾ ਹੈ ਤਾਂ ਉਸ ‘ਤੇ ਐੱਨ.ਐੱਸ.ਏ. ਕਾਨੂੰਨ ਲਗਾਇਆ ਜਾ ਸਕਦਾ ਹੈ। ਇਸ ਤਰ੍ਹਾਂ ਜੇਕਰ ਅੰਮ੍ਰਿਤਪਾਲ ‘ਤੇ ਐਨ.ਐਸ.ਏ ਕਾਨੂੰਨ ਲਾਗੂ ਹੁੰਦਾ ਹੈ ਤਾਂ ਅੰਮ੍ਰਿਤਪਾਲ ਨੂੰ 12 ਮਹੀਨਿਆਂ ਲਈ ਜ਼ਮਾਨਤ ਮਿਲਣੀ ਸੰਭਵ ਨਹੀਂ ਹੈ ਜਾਂ ਫਿਰ 3-3 ਮਹੀਨਿਆਂ ਲਈ ਗ੍ਰਿਫਤਾਰ ਕੀਤਾ ਜਾ ਸਕਦਾ ਹੈ।