ਕੇਂਦਰ ਨੇ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਤੋਂ ਮੰਗੀ ਰਿਪੋਰਟ

ਨਕੋਦਰ: ਪੰਜਾਬ ਪੁਲਿਸ (Punjab Police) ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਨਕੋਦਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਗ੍ਰਹਿ ਮੰਤਰਾਲਾ ਇਸ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਨਾਲ ਲਗਾਤਾਰ ਸੰਪਰਕ ਵਿੱਚ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਦੀ ਮਦਦ ਲਈ ਕੇਂਦਰੀ ਫੋਰਸ ਅਲਰਟ ‘ਤੇ ਹੈ।ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡਾ ਆਪ੍ਰੇਸ਼ਨ ਸ਼ੁਰੂ ਕੀਤਾ ਹੈ। ਇਸ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਨਕੋਦਰ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਦੀਆਂ 60 ਦੇ ਕਰੀਬ ਗੱਡੀਆਂ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕਰ ਰਹੀਆਂ ਸਨ, ਜਿਨ੍ਹਾਂ ਨੂੰ ਕਾਫੀ ਮੁਸ਼ੱਕਤ ਤੋਂ ਬਾਅਦ ਕਾਬੂ ਕੀਤਾ ਗਿਆ।