ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਪੰਜਾਬ ਪੁਲਿਸ (Punjab Police) ਨੇ ਕਾਫੀ ਮੁਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਨੂੰ ਜਲੰਧਰ ਜ਼ਿਲ੍ਹੇ ਦੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ।ਇਹ ਵੀ ਖ਼ਬਰ ਹੈ ਕਿ ਗ੍ਰਿਫ਼ਤਾਰੀ ਦੌਰਾਨ ਅੰਮ੍ਰਿਤਪਾਲ ਦੇ ਕਬਜ਼ੇ ਵਿੱਚੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਇਸ ਦੇ ਲਈ ਪੰਜਾਬ ਪੁਲਿਸ ਨੇ ਕਈ ਜ਼ਿਲ੍ਹਿਆਂ ਵਿੱਚ ਨਾਕੇਬੰਦੀ ਵੀ ਕੀਤੀ ਹੋਈ ਸੀ। ਪੁਲਿਸ ਨੇ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਦੋ ਵਾਹਨ ਵੀ ਜ਼ਬਤ ਕੀਤੇ ਸਨ।