ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਲੈ ਕੇ ਪਹੁੰਚੀ ਆਸਾਮ

ਚੰਡੀਗੜ੍ਹ : ਅੰਮ੍ਰਿਤਪਾਲ ਸਿੰਘ (Amritpal Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਲੈ ਕੇ ਆਸਾਮ (Assam) ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅੰਮ੍ਰਿਤਪਾਲ ਦੇ 4 ਸਾਥੀਆਂ ਨਾਲ ਅਸਾਮ ਦੇ ਡਿਬਰੂਗੜ੍ਹ (Dibrugarh) ਪਹੁੰਚੀ ਹੈ।ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਉਸ ਨੂੰ ਫੜਨ ਲਈ ਪੰਜਾਬ ਵਿਚ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਗਈ ਹੈ। ਯਾਨੀ ਜਿੱਥੇ ਕਿਸੇ ਹੋਰ ਸੂਬੇ ਦੀ ਸਰਹੱਦ ਲੱਗਦੀ ਹੈ, ਉੱਥੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ। ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਮੈਗਾ ਸਰਚ ਆਪਰੇਸ਼ਨ ਜਾਰੀ ਹੈ।