ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਭਰ ‘ਚ ਛਾਪੇਮਾਰੀ ਤੇਜ਼

ਜਲੰਧਰ: ਅੰਮ੍ਰਿਤਪਾਲ (Amritpal) ਕੱਲ੍ਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਸੀ। ਉਸ ਨੂੰ ਫੜਨ ਲਈ ਪੰਜਾਬ ਵਿਚ ਤੇਜ਼ੀ ਨਾਲ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿੱਚ ਅੰਤਰਰਾਜੀ ਨਾਕਾਬੰਦੀ ਕੀਤੀ ਗਈ ਹੈ। ਯਾਨੀ ਜਿੱਥੇ ਕਿਸੇ ਹੋਰ ਸੂਬੇ ਦੀ ਸਰਹੱਦ ਲੱਗਦੀ ਹੈ, ਉੱਥੇ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਗਈ ਹੈ। ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਮੈਗਾ ਸਰਚ ਆਪਰੇਸ਼ਨ ਜਾਰੀ ਹੈ। ਅੰਮ੍ਰਿਤਪਾਲ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੁਲਿਸ ਨੇ ਅੰਮ੍ਰਿਤਪਾਲ ਅਤੇ ਉਸਦੇ ਸਮਰਥਕਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਆਤਮ ਸਮਰਪਣ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।ਇਸ ਦੌਰਾਨ ਜਲੰਧਰ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੰਮ੍ਰਿਤਪਾਲ ਦੇ ਪਿੰਡ ਜੱਲੂਪੁਰਾ ਖੇੜਾ ਵਿੱਚ ਭਾਰੀ ਪੁਲਿਸ ਤਾਇਨਾਤ ਹੈ। ਪੰਜਾਬ ਦੇ ਹਰ ਕੋਨੇ ‘ਤੇ ਪੁਲਿਸ ਹੈ ਤਾਂ ਜੋ ਕਾਨੂੰਨ ਵਿਵਸਥਾ ਬਣਾਈ ਰੱਖੀ ਜਾ ਸਕੇ। ਦੱਸ ਦੇਈਏ ਕਿ 8 ਜ਼ਿਲ੍ਹਿਆਂ ਦੀ ਪੁਲਿਸ ਤਾਇਨਾਤ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪੁਲਿਸ ਨੇ ਅੰਮ੍ਰਿਤਪਾਲ ਦੇ 78 ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਇਲਾਵਾ ਪੁਲਿਸ ਵੱਲੋਂ 2 ਵਾਹਨ ਜ਼ਬਤ ਕੀਤੇ ਗਏ ਹਨ।ਦੂਜੇ ਪਾਸੇ ਕੱਲ੍ਹ ਪੁਲਿਸ ਨੇ ਲੋਕਾਂ ਨੂੰ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਦੀ ਅਪੀਲ ਕੀਤੀ ਸੀ। ਪੁਲਿਸ ਦੇ ਕੰਮ ਵਿੱਚ ਕਿਸੇ ਕਿਸਮ ਦੀ ਰੁਕਾਵਟ ਨਾ ਪੈਦਾ ਕੀਤੀ ਜਾਵੇ। ਅਫਵਾਹਾਂ ਨੂੰ ਨਜ਼ਰਅੰਦਾਜ਼ ਕਰੋ। ਜ਼ਿਕਰਯੋਗ ਹੈ ਕਿ ਅਜਨਾਲਾ ਕਾਂਡ ਵਿੱਚ ਵੱਖ-ਵੱਖ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਵਿੱਚ ਧਾਰਾ 307 ਵੀ ਸ਼ਾਮਲ ਹੈ ਕਿਉਂਕਿ ਅਜਨਾਲਾ ਕੇਸ ਦੌਰਾਨ ਪੁਲਿਸ ਐਸ.ਪੀ. ਜੁਗਰਾਜ ਸਿੰਘ ‘ਤੇ ਹਮਲਾ ਕਰਕੇ ਸਿਰ ‘ਤੇ ਗੰਭੀਰ ਸੱਟਾਂ ਲੱਗੀਆਂ, ਐੱਸ.ਪੀ. ਨੂੰ 11 ਟਾਂਕੇ ਲੱਗੇ ਸਨ। ਐੱਸ.ਪੀ. ਜੁਗਰਾਜ ਸਿੰਘ ਉਸ ਸਮੇਂ ਡਿਊਟੀ ’ਤੇ ਸੀ।