ਅੰਮ੍ਰਿਤਪਾਲ ਸਿੰਘ ਨੂੰ ਦਿੱਤਾ ਗਿਆ ਭਗੌੜਾ ਕਰਾਰ
ਅਜਨਾਲਾ : ਅਜਨਾਲਾ ਮਾਮਲੇ ‘ਚ ਭਗਵੰਤ ਮਾਨ ਸਰਕਾਰ (Bhagwant Mann government) ਨੇ ਪਿਛਲੇ ਦਿਨੀਂ ਵੱਖਵਾਦੀਆਂ ਖ਼ਿਲਾਫ਼ ਵਿਆਪਕ ਕਾਰਵਾਈ ਕੀਤੀ ਸੀ। ਇਸ ਦੌਰਾਨ ਪੰਜਾਬ ਪੁਲਿਸ ਨੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੀ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਖ਼ਿਲਾਫ਼ ਸੂਬਾ ਪੱਧਰੀ ਕਾਰਡੋਨ ਐਂਡ ਸਰਚ ਆਪ੍ਰੇਸ਼ਨ (CASAO) ਸ਼ੁਰੂ ਕੀਤਾ ਕਿਉਂਕਿ ਉਸ ਦੇ ਕਈ ਸਮਰਥਕਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਹਨ।ਹੁਣ ਤੱਕ ਪੁਲਿਸ ਵੱਲੋਂ ਕਾਰਵਾਈ ਦੌਰਾਨ 78 ਸਮਰਥਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਜਦਕਿ ਅੰਮ੍ਰਿਤਪਾਲ ਸਿੰਘ ਪੁਲਿਸ ਦੀ ਗ੍ਰਿਫ਼ਤ ਤੋਂ ਫਰਾਰ ਹੋ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਅਨੁਸਾਰ ਅਦਾਲਤ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਨੂੰ ਫੜਨ ਲਈ ਯਤਨ ਜਾਰੀ ਹਨ।ਦੱਸ ਦੇਈਏ ਕਿ ਗ੍ਰਿਫ਼ਤਾਰ ਕੀਤੇ ਗਏ ਸਮਰਥਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਅੰਮ੍ਰਿਤਪਾਲ ਸਿੰਘ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਅਦਾਲਤ ਵੱਲੋਂ ਅੰਮ੍ਰਿਤਪਾਲ ਨੂੰ ਭਗੌੜਾ ਐਲਾਨਣ ਤੋਂ ਬਾਅਦ ਪੰਜਾਬ ਪੁਲਿਸ ਅੱਗੇ ਕੀ ਕਾਰਵਾਈ ਕਰਦੀ ਹੈ, ਇਹ ਤਾਂ ਸਮਾਂ ਹੀ ਦੱਸੇਗਾ।