ATM ‘ਚੋਂ ਪੈਸੇ ਕਢਵਾਉਣ ਦੇ ਬਹਾਨੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਵਿਅਕਤੀ ਗ੍ਰਿਫ਼ਤਾਰ
ਲੁਧਿਆਣਾ: ਥਾਣਾ ਫੋਕਲ ਪੁਆਇੰਟ (Police Station Focal Point) ਦੀ ਪੁਲਿਸ ਨੇ ਏ.ਟੀ.ਐੱਮ ‘ਚੋਂ ਪੈਸੇ ਕਢਵਾਉਣ ਦੇ ਨਾਂ ‘ਤੇ ਭੋਲੇ-ਭਾਲੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 34 ਏਟੀਐਮ ਕਾਰਡਾਂ ਤੋਂ ਇਲਾਵਾ ਕਰੀਬ 16 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ ਹੈ।ਪ੍ਰੈਸ ਕਾਨਫਰੰਸ ਦੌਰਾਨ ਏਡੀਸੀਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਮੁਲਜ਼ਮ ਰਾਜਿੰਦਰ ਕੁਮਾਰ ਉਰਫ਼ ਰਾਜੂ ਬਾਬਾ ਖ਼ਿਲਾਫ਼ ਪਹਿਲਾਂ ਵੀ 4 ਕੇਸ ਦਰਜ ਹਨ। ਮੁਲਜ਼ਮ ਏਟੀਐਮ ਵਿੱਚੋਂ ਪੈਸੇ ਕਢਵਾਉਣ ਆਏ ਭੋਲੇ ਭਾਲੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਸਨ। ਜੋ ਆਪਣੇ ਪੈਸੇ ਆਪ ਕਢਵਾ ਨਹੀਂ ਸਕਦੇ ਸਨ। ਇਸ ਦੌਰਾਨ ਮੁਲਜ਼ਮ ਉਨ੍ਹਾਂ ਦਾ ਏਟੀਐਮ ਪਿੰਨ ਜਾਣ ਕੇ ਕਾਰਡ ਨੂੰ ਉਸੇ ਬੈਂਕ ਦੇ ਏਟੀਐਮ ਕਾਰਡ ਨਾਲ ਬਦਲ ਲੈਂਦੇ ਸਨ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਇਹ ਏ.ਟੀ.ਐਮ ਕਾਰਡ ਚੋਰਾਂ ਤੋਂ ਕਢਵਾ ਲੈਂਦਾ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ