10ਵੀਂ ਦੇ ਨਤੀਜਿਆਂ ਤੋਂ ਖੁਸ਼ ਹੋ ਕੇ CM ਮਾਨ ਨੇ ਕੀਤਾ ਇਹ ਵੱਡਾ ਐਲਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ 10ਵੀਂ ਦੇ ਨਤੀਜਿਆਂ ‘ਚ ਪਹਿਲੀਆਂ 3 ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਲੜਕੀਆਂ ਲਈ ਵੱਡਾ ਐਲਾਨ ਕੀਤਾ ਹੈ। ਇਸ ਪ੍ਰਾਪਤੀ ਲਈ ਵਿਦਿਆਰਥਣਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਸਾਡੀਆਂ ਧੀਆਂ ਫਿਰ ਜਿੱਤੀਆਂ ਹਨ। ਫਰੀਦਕੋਟ ਜ਼ਿਲ੍ਹਾ ਪਹਿਲੇ ਅਤੇ ਦੂਜੇ ਸਥਾਨ ’ਤੇ ਅਤੇ ਮਾਨਸਾ ਜ਼ਿਲ੍ਹਾ ਤੀਜੇ ਸਥਾਨ ’ਤੇ ਰਿਹਾ। ਪਾਸ ਆਊਟ ਹੋਏ ਸਾਰੇ ਬੱਚਿਆਂ ਨੂੰ ਅਤੇ ਮਾਪਿਆਂ-ਅਧਿਆਪਕਾਂ ਨੂੰ ਵੀ ਵਧਾਈ। ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਕ ਟਾਪਰਾਂ ਨੂੰ 51,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।ਲੜਕੀਆਂ ਨੇ ਪਹਿਲੇ 3 ਸਥਾਨ ਹਾਸਲ ਕੀਤੇਨਤੀਜੇ ਦਾ ਐਲਾਨ ਕਰਦਿਆਂ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ: ਵਰਿੰਦਰ ਭਾਟੀਆ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਜ਼ਿਲ੍ਹਾ ਫ਼ਰੀਦਕੋਟ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 650 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਹੈ। 650 ਅੰਕ ਲੈ ਕੇ ਇਸੇ ਸਕੂਲ ਦੀ ਨਵਜੋਤ ਨੇ 648 ਅੰਕ ਲੈ ਕੇ ਦੂਜਾ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਮੰਡਾਲੀ ਦੀ ਹਰਮਨਦੀਪ ਕੌਰ ਨੇ 646 ਅੰਕ ਲੈ ਕੇ ਪੰਜਾਬ ਭਰ ਵਿੱਚੋਂ ਤੀਜਾ ਸਥਾਨ ਹਾਸਲ ਕੀਤਾ ਹੈ। 12ਵੀਂ ਦੇ ਨਤੀਜੇ ਵਾਂਗ ਇਸ ਵਾਰ ਵੀ ਪਹਿਲੇ 3 ਸਥਾਨਾਂ ‘ਤੇ ਲੜਕੀਆਂ ਦਾ ਕਬਜ਼ਾ ਰਿਹਾ। ਇਸ ਵਾਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਬਿਹਤਰ ਰਹੀ ਹੈ।