ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 05.08.2016, ਸ਼ੁਕਰਵਾਰ , ੨੧ ਸਾਵਣ (ਸੰਮਤ ੫੪੮ ਨਾਨਕਸ਼ਾਹੀ) ਟੋਡੀ ਮਹਲਾ ੫ || ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ (ਅੰਗ ੭੧੫)

HUKAMNAMA SRI DARBAR SAHIB - AUG 05, 2016