ਹੁਕਮਨਾਮਾ ਸ਼੍ਰੀ ਦਰਬਾਰ ਸਹਿਬ ਸ਼੍ਰੀ ਅੰਮ੍ਰਿਤਸਰ ਸਹਿਬ ਤੋਂ ਜੀ ਅੱਜ ਦਾ ਮੁੱਖਵਾਕ 06.08.2016, ਸ਼ਨੀਵਾਰ, ੨੨ ਸਾਵਣ (ਸੰਮਤ ੫੪੮ ਨਾਨਕਸ਼ਾਹੀ) ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥ ਤਨ ਮਹਿ ਮਨੂਆ ਮਨ ਮਹਿ ਸਾਚਾ ॥ ਸੋ ਸਾਚਾ ਮਿਲਿ ਸਾਚੇ ਰਾਚਾ ॥ ਸੇਵਕੁ ਪ੍ਰਭ ਕੈ ਲਾਗੈ ਪਾਇ ॥ ਸਤਿਗੁਰੁ ਪੂਰਾ ਮਿਲੈ ਮਿਲਾਇ ॥੩॥ ਆਪਿ ਦਿਖਾਵੈ ਆਪੇ ਦੇਖੈ ॥ ਹਠਿ ਨ ਪਤੀਜੈ ਨਾ ਬਹੁ ਭੇਖੈ ॥ ਘੜਿ ਭਾਡੇ ਜਿਨਿ ਅੰਮ੍ਰਿਤੁ ਪਾਇਆ ॥ ਪ੍ਰੇਮ ਭਗਤਿ ਪ੍ਰਭਿ ਮਨੁ ਪਤੀਆਇਆ ॥੪॥ ਪੜਿ ਪੜਿ ਭੂਲਹਿ ਚੋਟਾ ਖਾਹਿ ॥ ਬਹੁਤੁ ਸਿਆਣਪ ਆਵਹਿ ਜਾਹਿ ॥ ਨਾਮੁ ਜਪੈ ਭਉ ਭੋਜਨੁ ਖਾਇ ॥ ਗੁਰਮੁਖਿ ਸੇਵਕ ਰਹੇ ਸਮਾਇ ॥੫॥ ਪੂਜਿ ਸਿਲਾ ਤੀਰਥ ਬਨ ਵਾਸਾ ॥ ਭਰਮਤ ਡੋਲਤ ਭਏ ਉਦਾਸਾ ॥ ਮਨਿ ਮੈਲੈ ਸੂਚਾ ਕਿਉ ਹੋਇ ॥ ਸਾਚਿ ਮਿਲੈ ਪਾਵੈ ਪਤਿ ਸੋਇ ॥੬॥ ਆਚਾਰਾ ਵੀਚਾਰੁ ਸਰੀਰਿ ॥ ਆਦਿ ਜੁਗਾਦਿ ਸਹਜਿ ਮਨੁ ਧੀਰਿ ॥ ਪਲ ਪੰਕਜ ਮਹਿ ਕੋਟਿ ਉਧਾਰੇ ॥ ਕਰਿ ਕਿਰਪਾ ਗੁਰੁ ਮੇਲਿ ਪਿਆਰੇ ॥੭॥ ਕਿਸੁ ਆਗੈ ਪ੍ਰਭ ਤੁਧੁ ਸਾਲਾਹੀ ॥ ਤੁਧੁ ਬਿਨੁ ਦੂਜਾ ਮੈ ਕੋ ਨਾਹੀ ॥ ਜਿਉ ਤੁਧੁ ਭਾਵੈ ਤਿਉ ਰਾਖੁ ਰਜਾਇ ॥ ਨਾਨਕ ਸਹਜਿ ਭਾਇ ਗੁਣ ਗਾਇ ॥੮॥੨॥ (ਅੰਗ: ੬੮੬)

HUKAMNAMA SRI DARBAR SAHIB - AUG 06, 2016